25 ਦੇ ਪੰਜਾਬ ਬੰਦ ਨੂੰ ਲੈ ਕੇ ਪੰਜਾਬ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ - 25th Punjab Bandh
🎬 Watch Now: Feature Video
ਮਾਨਸਾ: ਬਾਬਾ ਬੁੱਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਤਿੰਨ ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ 25 ਸਤੰਬਰ ਨੂੰ ਸੂਬਾ ਪੱਧਰੀ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਕਰਨ ਲਈ ਮੀਟਿੰਗ ਕੀਤੀ ਗਈ। ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਗੋਰਾ ਸਿੰਘ ਸੂਬਾ ਮੀਤ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਰੋਜ਼ ਕਿਸਾਨ ਵਿਰੋਧੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਉਦਾਹਰਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸ ਹੋ ਕਿ ਕਿਸਾਨਾਂ ਨੂੰ ਖੇਤੀ ਵਿੱਚੋਂ ਬਾਹਰ ਕਰਨ ਦੀ ਮੁਕੰਮਲ ਚਾਲ ਤਹਿਤ ਲਿਆਂਦੇ ਗਏ ਹਨ, ਜੋ ਕਿ ਕਿਸਾਨ ਜਥਬੰਦੀਆਂ ਅਤੇ ਇਨਸਾਫ਼ ਪਸੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਆਰਡੀਨੈਂਸਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ।