ਪੰਜਾਬ ਪੁਲਿਸ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ - ਪੰਜਾਬ ਪੁਲਿਸ ਮਨਾਇਆ ਨੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4584284-thumbnail-3x2-asr.jpg)
ਅੱਜ ਦੇਸ਼ 'ਚ ਵੱਖ-ਵੱਖ ਪਾਰਟੀਆਂ ਅਤੇ ਸੰਸਥਾਵਾਂ ਵੱਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦਾ 112 ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਵੱਲੋਂ ਮਾਧਵ ਵਿਦਿਆ ਨਿਕੇਤਨ ਸਕੂਲ ਵਿੱਚ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਦੌਰਾਨ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਤੇ ਫੁੱਲ ਚੜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਕੂਲੀ ਵਿਦਿਆਰਥੀਆਂ ਵੱਲੋਂ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਪੁਲਿਸ ਦੇ ਏਡੀਸੀਪੀ ਸੰਦੀਪ ਮਲਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਗੱਲ ਆਖੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ।