ਆਦਮਪੁਰ: ਘਰ-ਘਰ ਜਾ ਕੇ ਪੁਲਿਸ ਕਰ ਰਹੀ ਹੈ ਲੋਕਾਂ ਨੂੰ ਜਾਗਰੂਕ
🎬 Watch Now: Feature Video
ਜਲੰਧਰ: ਆਦਮਪੁਰ ਦੇ ਇਲਾਕਿਆਂ ਵਿੱਚ ਪੁਲਿਸ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਉੱਥੇ ਹੀ ਇਲਾਕੇ ਨੂੰ ਸੈਨੀਟਾਈਜ਼ਰ ਕਰਕੇ ਨੌਜਵਾਨਾਂ ਅਤੇ ਲੋਕਾਂ ਨੂੰ ਸੈਨੀਟਾਈਜ਼ਰ ਅਤੇ ਮਾਸਕ ਜਿਹੀਆਂ ਵਸਤੂਆਂ ਦਿੱਤੀ ਜਾ ਰਹੀਆਂ ਹਨ। ਸੂਬਾ ਸਰਕਾਰ ਦੇ ਫ਼ੈਸਲੇ ਤੇ ਕਰਫਿਊ ਦੀ ਮਿਆਦ ਵਧਾ ਦਿੱਤੀ ਗਈ ਹੈ ਜਿਸ 'ਤੇ ਪੰਜਾਬ ਪੁਲਿਸ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਘਰੋਂ ਬਾਹਰ ਨਾ ਨਿਕਲਣ ਅਤੇ ਜਿਸ ਚੀਜ਼ ਦੀ ਉਨ੍ਹਾਂ ਨੂੰ ਲੋੜ ਹੈ ਪ੍ਰਸ਼ਾਸਨ ਉਨ੍ਹਾਂ ਦੇ ਘਰ ਉਹ ਚੀਜ਼ ਮੁਹੱਈਆ ਕਰਵਾਏਗਾ।