ਵੀਕਐਂਡ ਲੌਕਡਾਊਨ: ਜਲੰਧਰ 'ਚ ਮੁਸਤੈਦ ਨਜ਼ਰ ਆਈ ਪੰਜਾਬ ਪੁਲਿਸ

By

Published : Jun 14, 2020, 12:47 PM IST

thumbnail

ਜਲੰਧਰ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਵੱਧਦੇ ਹੋਏ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀਕਐਂਡ ਲੌਕਡਾਊਨ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਸ਼ਨਿੱਚਰਵਾਰ ਅਤੇ ਐਤਵਾਰ ਵਾਲੇ ਦਿਨ ਦੁਕਾਨਾਂ, ਬਾਜ਼ਾਰ ਤੇ ਜਨਤਕ ਥਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੇ। ਅੱਜ ਵੀਕਐਂਡ ਲੌਕਡਾਊਨ ਦੇ ਦੂਜੇ ਦਿਨ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ਵਿਖਾਈ ਦਿੱਤਾ। ਇਸ ਦੌਰਾਨ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਆਪਣੀ ਡਿਊਟੀ 'ਤੇ ਮੁਸਤੈਦ ਨਜ਼ਰ ਆਏ। ਇਸ ਬਾਰੇ ਦੱਸਦੇ ਹੋਏ ਏਐਸਆਈ ਕੇ.ਐਸ ਬਾਜਵਾ ਨੇ ਦੱਸਿਆ ਕਿ ਵੀਕਐਂਡ ਲੌਕਡਾਊਨ ਦੌਰਾਨ ਸ਼ਹਿਰ 'ਚ ਜਨਤਕ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਮਹਿਜ਼ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ ਪਰ ਮੈਡੀਕਲ ਸਟੋਰ ਖੁਲ੍ਹੇ ਹੋਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ 'ਚ ਰਹਿਣ ਅਤੇ ਬਹੁਤ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ। ਵੀਕਐਂਡ ਲੌਕਡਾਊਨ ਦੌਰਾਨ ਕਿਸੇ ਜ਼ਰੂਰੀ ਕੰਮ ਲਈ ਈ-ਪਾਸ ਲੈਣਾ ਲਾਜ਼ਮੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨ 'ਤੇ ਘਰ ਰਹਿ ਕੇ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.