ਹੁਣ ਸਿੱਧੂ ਖਿਲਾਫ਼ ਡਟੇ ਪੰਜਾਬ ਪੁਲਿਸ ਦੇ ਮੁਲਾਜ਼ਮ ! - ਡੀਜੀਪੀ ਨੂੰ ਅਪੀਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14018965-1070-14018965-1640573817813.jpg)
ਚੰਡੀਗੜ੍ਹ: ਨਵੋਜਤ ਸਿੱਧੂ ਦੇ ਪੁਲਿਸ ਨੂੰ ਲੈਕੇ ਵਿਵਾਦਿਤ ਬਿਆਨ (Navjot Sidhu controversial statement) ਦੀ ਚਾਰੇ ਪਾਸੇ ਨਿੰਦਿਆ ਹੋ ਰਹੀ ਹੈ। ਪਿਛਲੇ ਦਿਨੀਂ ਚੰਡੀਗੜ੍ਹ ਦੇ ਇੱਕ ਡੀਐਸਪੀ ਵੱਲੋਂ ਸਿੱਧੂ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਪੁਲਿਸ ਨੂੰ ਬਦਨਾਮ ਨਾ ਕਰਨ ਦੀ ਗੱਲ ਕਹੀ ਗਈ ਸੀ। ਚੰਡੀਗੜ੍ਹ ਤੋਂ ਬਾਅਦ ਪੰਜਾਬ ਪੁਲਿਸ ਦੇ ਮੁਲਾਜ਼ਮ ਨਵਜੋਤ ਸਿੱਧੂ ਖਿਲਾਫ਼ ਡਟੇ ਹਨ। ਸੋਸ਼ਲ ਮੀਡੀਆ ’ਤੇ ਇੱਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋ ਰਹੀ ਹੈ ਜੋ ਆਪਣੇ ਆਪ ਨੂੰ ਜਲੰਧਰ ਦਿਹਾਤੀ ਦੇ ਸਬ ਇੰਸਪੈਕਟਰ ਦੱਸ ਰਹੇ ਹਨ। ਉਨ੍ਹਾਂ ਸਿੱਧੂ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਉਨ੍ਹਾਂ ਇਕੱਲੇ ਥਾਣੇਦਾਰ ਨੂੰ ਨਹੀਂ ਬਲਕਿ ਪੂਰੀ ਪੰਜਾਬ ਪੁਲਿਸ ਨੂੰ ਲੈਕੇ ਬਿਆਨ ਦਿੱਤਾ ਹੈ ਜੋ ਕਿ ਨਿੰਦਣਯੋਗ ਹੈ। ਇਸਦੇ ਨਾਲ ਹੀ ਉਨ੍ਹਾਂ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਪੁਲਿਸ ਨੂੰ ਬਦਨਾਮ ਨਾ ਹੋਣ ਦਿੱਤਾ ਜਾਵੇ।