ਨਸ਼ੇ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਰੇਡ - Ferozepur
🎬 Watch Now: Feature Video
ਫਿਰੋਜ਼ਪੁਰ: ਸੂਬੇ ਦੇ ਵਿੱਚ ਨਸ਼ੇ (drugs) ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਵੱਡੀ ਗਿਣਤੀ ਦੇ ਵਿੱਚ ਪੰਜਾਬ ਦੇ ਨੌਜਵਾਨ ਇਸ ਨਸ਼ੇ ਦੀ ਦਲਦਲ ਵਿੱਚ ਧਸ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਸੂਬਾ ਸਰਕਾਰ ਤੇ ਪੰਜਾਬ ਪੁਲਿਸ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਨਸ਼ੇ ਨੂੰ ਰੋਕਣ ਦੇ ਲਈ ਹੁਣ ਫਿਰੋਜ਼ਪੁਰ (Ferozepur) ਦੇ ਬਜੀਦਪੁਰ ਵਿੱਚ ਪੁਲਿਸ ਵੱਲੋਂ ਵੱਡੀ ਰੇਡ( raid) ਕੀਤੀ ਗਈ ਹੈ। ਪੂਰੇ ਪਿੰਡ ਦੀ ਪੁਲਿਸ ਵੱਲੋਂ ਤਲਾਸ਼ੀ ਲਈ ਗਈ ਹੈ। ਇਸ ਮਸਲੇ ਨੂੰ ਲੈ ਕੇ ਸਥਾਨਕ ਲੋਕਾਂ ਨੇ ਦੱਸਿਆ ਕਿ ਇੱਥੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਨਸ਼ਾ ਤਸਕਰ ਸ਼ਰੇਆਮ ਘੁੰਮ ਰਹੇ ਹਨ। ਜਾਂਚ ਅਧਿਕਾਰਆਂ ਨੇ ਦੱਸਿਆ ਕਿ 35 ਹਜ਼ਾਰ ਲੀਟਰ ਲਾਹਣ ਰੇਡ ਦੌਰਾਨ ਬਰਾਮਦ ਕੀਤੀ ਗਈ ਹੈ ਜਿਸਨੂੰ ਨਸ਼ਟ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਇੱਕ ਸ਼ਖ਼ਸ ਵੱਲੋਂ ਨਸ਼ੇ ਨੂੰ ਲੈ ਕੇ ਵੀਡੀਓ ਵਾਇਰਲ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।