thumbnail

By

Published : Apr 8, 2020, 12:30 PM IST

ETV Bharat / Videos

ਪਠਾਨਕੋਟ ਪੁਲਿਸ ਦਾ ਸ਼ਲਾਘਾਯੋਗ ਕਦਮ, ਗਾਣੇ ਰਾਹੀਂ ਲੋਕਾਂ ਨੂੰ ਕਰ ਰਹੀ ਜਾਗਰੂਕ

ਪਠਾਨਕੋਟ: ਕਰਫ਼ਿਊ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਲਗਾਤਾਰ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਿਹਾ ਸੀ, ਪਰ ਫਿਰ ਵੀ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਕਾਰਨ ਕਰਫ਼ਿਊ ਦੀ ਪਾਲਣਾ ਨਹੀਂ ਕੀਤਾ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਇੱਕ ਨਵਾਂ ਤਰੀਕਾ ਅਪਣਾਇਆ ਹੈ। ਜ਼ਿਲ੍ਹਾ ਪਠਾਨਕੋਟ ਵਿੱਚ ਇੱਕ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵੀਡੀਓ ਵਿੱਚ ਪੰਜਾਬ ਪੁਲਿਸ ਦਾ ਏ.ਐੱਸ.ਆਈ ਲੋਕਾਂ ਨੂੰ ਗੀਤ ਰਾਹੀਂ ਅਪੀਲ ਕਰ ਰਿਹਾ ਹੈ ਕਿ ਲੋਕ ਆਪਣੇ ਘਰਾਂ ਵਿੱਚ ਰਹਿ ਕੇ ਕਰਫ਼ਿਊ ਦੀ ਪਾਲਣਾ ਕਰਨ। ਜਿਸ ਦੀ ਲੋਕਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਅਮਰੀਕ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਦੇ ਚਲਦਿਆਂ ਇੱਕ ਗਾਣਾ ਤਿਆਰ ਕੀਤਾ ਗਿਆ ਹੈ ਅਤੇ ਇਸ ਗਾਣੇ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਨ ਦਾ ਕੰਮ ਕੀਤਾ ਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.