ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਮੋਤੀ ਮਹਿਲ ਘੇਰਨ ਦਾ ਐਲਾਨ - ਅਣਮਿੱਥੇ ਸਮੇਂ ਦੇ ਲਈ ਹੜਤਾਲ
🎬 Watch Now: Feature Video
ਗੁਰਦਾਸਪੁਰ:ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ (State Government) ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੇ ਵੱਲੋਂ 3 ਦਿਨ ਦੇ ਲਈ ਚੱਕਾ ਚਾਮ ਕਰ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 29 ਤਰੀਕ ਨੂੰ ਉਨ੍ਹਾਂ ਦੇ ਵੱਲੋਂ ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਕੈਪਟਨ ਦੇ ਮੋਤੀ ਮਹਿਲ (Moti Mahal) ਨੂੰ ਘੇਰਿਆ ਜਾਵੇਗਾ। ਉਨ੍ਹਾਂ ਕਿਹਾ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਫੇਰ ਵੀ ਕੋਈ ਧਿਆਨ ਨਾ ਦਿੱਤਾ ਤਾਂ ਉਹ ਅਣਮਿੱਥੇ ਸਮੇਂ ਦੇ ਲਈ ਹੜਤਾਲ ਤੇ ਬੈਠ ਜਾਣਗੇ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਬੱਸ ਸਟੈਂਡ ਬੰਦ ਕੀਤੇ ਗਏ ਹਨ ਅਤੇ ਸਰਕਾਰੀ ਬੱਸਾਂ ਬੰਦ ਰਹਿਗੀਆਂ ਅਤੇ ਪੂਰਾ ਦਿਨ ਆਪਣੀ ਮੰਗ ਨੂੰ ਲੈਕੇ ਧਰਨਾ ਪ੍ਰਦਰਸ਼ਨ ਕਰਗਨੇ।