ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਫ਼ਰੀਦਕੋਟ ਪਹੁੰਚੇ - ਫ਼ਰੀਦਕੋਟ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9511206-1024-9511206-1605088643595.jpg)
ਫ਼ਰੀਦਕੋਟ: ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਫ਼ਰੀਦਕੋਟ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਵੱਖ ਵੱਖ ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਿਆ। ਉਨ੍ਹਾਂ ਨੇ ਨਗਰ ਕੌਂਸਲ ਫ਼ਰੀਦਕੋਟ ਅਤੇ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸਫ਼ਾਈ ਕਰਮਚਾਰੀਆਂ ਨੂੰ ਮਿਲ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆ ਨੂੰ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਦੇ ਅੰਦਰ ਸਫ਼ਾਈ ਕਾਰਜਾਂ ਦਾ ਵੀ ਜਾਇਜਾ ਲਿਆ ਅਤੇ ਫ਼ਰੀਦਕੋਟ ਦੇ ਹਸਪਤਾਲ ਵਿੱਚ ਸਫਾਈ ਪ੍ਰਬੰਧਾਂ ਨੂੰ ਵੇਖ ਪੰਜਾਬ ਭਰ ਵਿੱਚੋਂ ਸਿਵਲ ਹਸਪਤਾਲ ਫ਼ਰੀਦਕੋਟ ਨੂੰ ਅੱਵਲ ਦੱਸਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਹਸਪਤਾਲ ਫ਼ਰਦਿਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸੇਖ਼ਰ ਵੀ ਮੌਜੂਦ ਰਹੇ।