ਪੰਜਾਬ 'ਚ ਜਲਦ ਹੀ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ- ਓ.ਪੀ. ਸੋਨੀ - medical education and research minster op soni
🎬 Watch Now: Feature Video
ਅੰਮ੍ਰਿਤਸਰ: ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਦੱਸਿਆ ਕਿ ਮੈਡੀਕਲ ਕਾਲਜਾਂ ਵਿੱਚ ਖ਼ਾਲੀ ਪਈਆਂ ਅਸਾਮੀਆਂ ਭਰਨ ਲਈ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਲਦੀ ਹੀ ਪੰਜਾਬ ਦੇ ਸਾਰੇ ਮੈਡੀਕਲ ਕਾਲਜਾਂ ਦੀਆਂ ਅਸਾਮੀਆਂ ਭਰ ਦਿੱਤੀਆਂ ਜਾਣਗੀਆਂ। ਅੰਮ੍ਰਿਤਸਰ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਥਿਤੀ ਕੰਟਰੋਲ ਹੇਠ ਹੈ, ਪਰ ਲਾਪਰਵਾਹੀ ਦੀ ਕੋਈ ਗੁੰਜਾਇਸ਼ ਨਹੀਂ ਹੈ।
ਸ਼ਹਿਰ ਵਾਸੀ ਮਾਸਕ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ, ਇਸੇ ਵਿੱਚ ਹੀ ਭਲਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਬਾਰੇ ਦੱਸ ਰਹੇ ਹਾਂ, ਪਰ ਅਜੇ ਵੀ ਕੁੱਝ ਲੋਕ ਸੜਕ ਉਤੇ ਅਜਿਹੇ ਵਿਖਾਈ ਪੈ ਜਾਂਦੇ ਹਨ, ਜੋ ਕਿ ਆਮ ਦੀ ਤਰਾਂ ਬਿਨਾਂ ਮਾਸਕ ਪਾਏ ਅਤੇ ਬਿਨਾਂ ਕਿਸੇ ਨਿੱਜੀ ਦੂਰੀ ਰੱਖੇ ਵਿਚਰਦੇ ਹਨ।
ਉਨਾਂ ਦੱਸਿਆ ਕਿ ਅਸੀਂ ਪੰਜਾਬ ਵਿਚ ਤਿੰਨ ਲੱਖ ਤੋਂ ਵੱਧ ਟੈਸਟ ਕਰ ਚੁੱਕੇ ਹਾਂ ਅਤੇ ਰੋਜ਼ਾਨਾ ਤਿੰਨ ਹਜ਼ਾਰ ਟੈਸਟ ਇਕੱਲੇ ਅੰਮ੍ਰਿਤਸਰ ਵਿੱਚ ਹੋ ਰਿਹਾ ਹੈ।