ਭਾਰਤੀ ਕਿਸਾਨ ਯੂਨੀਅਨ ਦੀ ਪੰਜਾਬ ਇਕਾਈ ਨੇ ਭੁਪਿੰਦਰ ਸਿੰਘ ਮਾਨ ਨਾਲ ਤੋੜਿਆ ਨਾਤਾ - ਭਾਰਤੀ ਕਿਸਾਨ ਯੂਨੀਅਨ ਦੀ ਪੰਜਾਬ ਇਕਾਈ
🎬 Watch Now: Feature Video
ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ 'ਚ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਇਸ ਤੋਂ ਪਹਿਲਾਂ ਮਾਨ ਦੇ ਖਿਲਾਫ ਯੂਨੀਅਨ ਦੀ ਪੰਜਾਬ ਇਕਾਈ ਦੀ ਮੀਟਿੰਗ ਖੰਨਾ ਵਿਖੇ ਹੋਈ। ਜਿਸ ਵਿੱਚ ਐਲਾਨ ਕੀਤਾ ਗਿਆ ਕਿ ਉਨ੍ਹਾਂ ਦਾ ਮਾਨ ਨਾਲ ਕੋਈ ਨਾਤਾ ਨਹੀਂ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਮਾਨ ਨੇ ਯੂਨੀਅਨ ਹੀ ਨਹੀਂ ਸਮੁੱਚੇ ਕਿਸਾਨਾਂ ਤੇ ਪੰਜਾਬੀਆਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।