ਖੇਤੀ ਕਾਨੂੰਨ: ਯੂਥ ਕਾਂਗਰਸ ਨੇ ਭਾਜਪਾ ਦਫ਼ਤਰ ਬਾਹਰ ਮੋਦੀ ਸਰਕਾਰ ਦਾ ਪੁਤਲਾ ਫੂਕ ਕੀਤਾ ਰੋਸ਼ ਪ੍ਰਦਰਸ਼ਨ - ਭਾਜਪਾ ਦਫ਼ਤਰ
🎬 Watch Now: Feature Video
ਅੰਮ੍ਰਿਤਸਰ: ਯੂਥ ਕਾਂਗਰਸ ਦੇ ਮੀਤ ਪ੍ਰਧਾਨ ਰਾਜੀਵ ਛਾਬੜਾ ਵੱਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਬੀਜੇਪੀ ਜ਼ਿਲ੍ਹਾ ਦਫਤਰ ਦੇ ਬਾਹਰ ਜਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਜਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਰਾਜੀਵ ਛਾਬੜਾ ਨੇ ਕਿਹਾ ਕਿ ਕਾਂਗਰਸ ਦੇਸ਼ ਦੇ ਅੰਨਦਾਤਾ ਦੇ ਹੱਕ ਵਿੱਚ ਹਮੇਸ਼ਾ ਖੜੀ ਹੈ ਤੇ ਅਗੇ ਵੀ ਖੜੇਗੀ। ਮੋਦੀ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਉਦੋਂ ਤੱਕ ਕਾਂਗਰਸ ਸੰਘਰਸ਼ ਕਰਦੀ ਰਹੇਗੀ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰ ਦਿੰਦੀ।