ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਵਿੱਚ ਹੁਣ ਪੰਜਾਬੀ ਕਲਾਕਾਰ ਵੀ ਹੋਏ ਸ਼ਾਮਿਲ - 31 ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ
🎬 Watch Now: Feature Video
ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਤਹਿਤ ਕਿਸਾਨਾਂ ਨੇ ਕਈ ਥਾਵਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਅਤੇ ਕੇਂਦਰ ਸਰਕਾਰ ਦੇ ਪੁਤਲੇ ਵੀ ਫੂਕੇ ਗਏ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ। ਜਲੰਧਰ ਦੇ ਕਸਬਾ ਫਿਲੌਰ ਵਿਖੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਕਿਸਾਨਾਂ ਦੀ 31 ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 5ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ਜਿਸ ਵਿੱਚ ਹੁਣ ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ਵਿੱਚ ਆਏ ਹਨ।