ਪੰਜਾਬੀ ਗਾਇਕ ਆਰ ਨੇਤ ਨੇ ਆਪਣੇ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਕਰਵਾਏ ਸੀਲ - COVID-19
🎬 Watch Now: Feature Video
ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਵਾਰਿਸ ਦੀ ਬੀਮਾਰੀ ਤੋਂ ਨਿਜ਼ਾਤ ਪਾਉਣ ਦੇ ਲਈ ਜਿੱਥੇ ਭਾਰਤ ਸਰਕਾਰ ਵੱਲੋਂ ਕਰਫ਼ਿਊ ਲਗਾਇਆ ਗਿਆ। ਉੱਥੇ ਹੀ ਪੰਜਾਬੀ ਗਾਇਕ ਆਰ. ਨੇਤ ਵੀ ਕਰੋਨਾ ਵਾਰਿਸ ਦੀ ਬੀਮਾਰੀ ਤੋਂ ਛੁਟਕਾਰਾ ਪਾਓਣ ਲਈ ਕਰਫ਼ਿਊ ਦੌਰਾਨ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਧਰਮਪੁਰਾ ਵਿੱਚ ਆਉਣ ਵਾਲੇ ਹਰ ਇੱਕ ਵਿਅਕਤੀ ਦੀ ਡਿਟੇਲ ਲਈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਗੱਡੀ ਨੰਬਰ ਤੇ ਮੋਬਾਈਲ ਨੰਬਰ ਵੀ ਨੋਟ ਕੀਤਾ ਜਾ ਰਿਹਾ ਹੈ ਤਾਂ ਕਿ ਉਸ ਵਿਅਕਤੀ ਦੀ ਸਹੀ ਪਹਿਚਾਣ ਹੋ ਸਕੇ ਉੱਥੇ ਹੀ ਉਨ੍ਹਾਂ ਆਪਣੇ ਚਾਹੁਣ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਚੋਂ ਰਹਿਣ ਤੇ ਨਾਲ ਹੀ ਪੰਜਾਬੀ ਕਲਾਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਆਪਣੇ ਤਰੀਕੇ ਨਾਲ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕਰਨ।