26 ਦੇ ਦਿੱਲੀ ਟਰੈਕਟਰ ਮਾਰਚ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ
🎬 Watch Now: Feature Video
ਫਿਰੋਜ਼ਪੁਰ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਮੰਗਲ ਸਿੰਘ ਸ਼ਾਹਵਾਲਾ ਨੇ ਪਿੰਡ ਵਾਸੀਆਂ ਨੂੰ ਕਾਲੇ ਕਾਨੂੰਨਾਂ ਦੇ ਬਾਰੇ ਵਿਸਥਾਰ ਜਾਣਕਾਰੀ ਦੇ ਕੇ ਪਿੰਡ ਵਾਲੀਆਂ ਨੂੰ ਹੱਕਾਂ ਦੇ ਬਾਰੇ ਜਾਗਰੂਕ ਕੀਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਪਿੰਡ ਦਾ ਤੀਜਾ ਜੱਥਾ ਦਿੱਲੀ ਰਵਾਨਾ ਹੋ ਰਿਹਾ ਹੈ ਤੇ ਇਹ ਬਿੱਲ ਰੱਦ ਕਰਵਾ ਕੇ ਹੀ ਪਰਤਣਗੇ ਜਾਂ ਮਰ ਕੇ ਦੇਸ਼ ਵਾਸੀਆਂ ਤੇ ਨੌਜਵਾਨਾਂ ਨੂੰ ਸੁਨੇਹਾ ਲਾ ਕੇ ਆਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇ, ਜਿਸ ਨਾਲ ਮੋਦੀ ਦੇ ਘਰ ਦੀਆਂ ਕੰਧਾਂ ਵੀ ਹਿੱਲ ਜਾਣ ਤੇ ਬਿੱਲਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ।