ਫ਼ਤਿਹਗੜ੍ਹ ਸਾਹਿਬ: ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦਾ ਟੈਸਟ ਲੈ ਕੇ ਕੀਤਾ ਗਿਆ ਕੁਆਰੰਟੀਨ - ਫ਼ਤਿਹਗੜ੍ਹ ਸਾਹਿਬ 'ਚ 13 ਸ਼ਰਧਾਲੂ ਪਹੁੰਚੇ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਲੌਕਡਾਊਨ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ 'ਚ ਫਸੇ ਸ਼ਰਧਾਲੂਆਂ ਨੂੰ ਵਾਪਸ ਆਪਣੇ ਘਰ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਪੀ.ਆਰ.ਟੀ.ਸੀ ਬੱਸਾਂ ਭੇਜੀਆਂ ਸਨ। ਬੁੱਧਵਾਰ ਦੀ ਦੇਰ ਰਾਤ ਨੂੰ ਨਾਂਦੇੜ ਸਾਹਿਬ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 13 ਸ਼ਰਧਾਲੂ ਪਹੁੰਚੇ ਹਨ। ਐਸਐਮਓ ਡਾ.ਕੁਲਦੀਪ ਸਿੰਘ ਨੇ ਦੱਸਿਆ ਕਿ ਨਾਂਦੇੜ ਸਾਹਿਬ ਤੋਂ ਪਹੁੰਚੇ ਸਾਰੇ ਸ਼ਰਧਾਲੂਆਂ ਦਾ ਟੈਸਟ ਕਰਕੇ ਉਨ੍ਹਾਂ ਨੂੰ 21 ਦਿਨਾਂ ਲਈ ਇਕਾਂਤਵਾਸ 'ਚ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੂੰ ਖਾਣ-ਪੀਣ ਸਮੇਤ ਹੋਰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।