ਉਮੀਦਵਾਰਾਂ ਦੀ ਲਿਸਟ ਜਾਰੀ ਤੋਂ ਬਾਅਦ ਰਾਣਾ ਗੁਰਮੀਤ ਸੋਢੀ ਦਾ ਕਾਂਗਰਸ ’ਤੇ ਵਾਰ - Questions raised by Rana Gurmeet Sodhi on the list of candidates
🎬 Watch Now: Feature Video
ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕਾਂਗਰਸ ਭਾਵੇਂ 86 ਉਮੀਦਵਾਰਾਂ ਦਾ ਐਲਾਨ ਕਰੇ ਜਾਂ 117 ਪਰ ਲੋਕ ਜਾਣਦੇ ਹਨ ਕਿ ਇਸ ਸੂਚੀ ਵਿਚੋਂ ਕੋਈ ਵੀ ਵਾਪਸ ਨਹੀਂ ਆਉਣ ਵਾਲਾ ਕਿਉਂਕਿ ਇਸ ਸਮੇਂ ਪੰਜਾਬ ਦੇ ਲੋਕਾਂ ਨੂੰ ਸਥਿਰ ਸਰਕਾਰ ਦੀ ਲੋੜ ਹੈ ਅਤੇ ਬਦਕਿਸਮਤੀ ਨਾਲ 5 ਸਾਲ ਰਾਜ ਕਰਨ ਤੋਂ ਬਾਅਦ ਵੀ ਕਾਂਗਰਸ ਪਾਰਟੀ ਲੋਕਾਂ ਨੂੰ ਇਨਸਾਫ ਨਹੀਂ ਦੇ ਸਕੀ ਅਤੇ ਲੋਕਾਂ ਲਈ ਕੋਈ ਕੰਮ ਨਹੀਂ ਕਰ ਸਕੀ। ਇੱਕ ਪਰਿਵਾਰ ਇੱਕ ਟਿਕਟ ਬਾਰੇ ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਹੈ, ਉਹ ਇਹ ਨੀਤੀ ਉਨ੍ਹਾਂ ਲਈ ਦਿੰਦੇ ਹਨ ਜਿਸਨੂੰ ਟਿਕਟਾਂ ਨਹੀਂ ਦੇਣਾ ਚਾਹੁੰਦੇ ਅਤੇ ਜਿੰਨ੍ਹਾਂ ਨੂੰ ਟਿਕਟਾਂ ਦੇਣੀ ਹੁੰਦੀ ਹੈ, ਉਨ੍ਹਾਂ ਲਈ ਉਹ ਕੋਈ ਨੀਤੀ ਨਹੀਂ ਦਿੰਦੇ, ਉਨ੍ਹਾਂ ਦੀ ਕੋਈ ਵਿਚਾਰਧਾਰਾ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੀ ਸਰਕਾਰ ਪੰਜਾਬ ਵਿੱਚ ਭਾਜਪਾ ਦੀ ਹੋਵੇਗੀ।