ਕਾਰਵਾਈ ਨਾ ਕਰਨ 'ਤੇ ਪੁਲਿਸ 'ਤੇ ਉੱਠੇ ਸਵਾਲ - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਜਾਮ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ 'ਚ ਧੀਆਂ ਦੀ ਅਸ਼ਲੀਲ ਤਸਵੀਰਾਂ ਬਣਾ ਕੇ ਵਾਇਰਲ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ 'ਤੇ ਪਰਿਵਾਰ ਵਲੋਂ ਵਾਲਮੀਕ ਸਮਾਜ ਨਾਲ ਮਿਲ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਪੀੜ੍ਹਤ ਦੀ ਮਾਂ ਦਾ ਕਹਿਣਾ ਕਿ ਸ਼ਰਾਰਤੀ ਅਨਸਰਾਂ ਵਲੋਂ ਉਨ੍ਹਾਂ ਦੀਆਂ ਧੀਆਂ ਦੀ ਫੋਟੋਆਂ ਨਾਲ ਛੇੜਛਾੜ ਕਰ ਵਾਇਰਲ ਕੀਤੀਆਂ ਗਈਆਂ, ਜਿਸ ਸਬੰਧੀ ਉਨ੍ਹਾਂ ਸ਼ਿਕਾਇਤ ਦਰਜ ਕਰਵਾਈ ਸੀ, ਪਰ ਕੋਈ ਕਾਰਵਾਈ ਨਾ ਹੋਈ, ਜਿਸ ਕਾਰਨ ਉਨ੍ਹਾਂ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਪਰਿਵਾਰ ਨੂੰ ਵਿਸ਼ਵਾਸ਼ ਦਵਾਉਂਦਿਆਂ 72 ਘੰਟਿਆਂ 'ਚ ਕਾਰਵਾਈ ਕਰਨ ਦੀ ਗੱਲ ਕੀਤੀ ।