ਰਾਏਕੋਟ 'ਚ ਖੇਤੀ ਆਰਡੀਨੈਂਸਾਂ ਖ਼ਿਲਾਫ਼ ਵੱਡੀ ਗਿਣਤੀ ਵਿੱਚ ਉਮੜਿਆ ਕਿਸਾਨਾਂ ਦਾ ਸੈਲਾਬ
🎬 Watch Now: Feature Video
ਰਾਏਕੋਟ: ਕੇਂਦਰ ਸਰਕਾਰ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀ 31 ਕਿਸਾਨ ਜਥੇਬੰਦੀਆਂ ਵੱਲੋਂ ਬੀਤੀ ਦਿਨੀਂ ਪੰਜਾਬ ਬੰਦ ਕੀਤਾ ਗਿਆ ਸੀ। ਇਸ ਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਰਾਏਕੋਟ ਵਿਖੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਵਿਸ਼ਾਲ ਧਰਨਾ ਲਗਾਇਆ, ਜਿਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਹਿੱਸਾ ਪਾਇਆ। ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਨੂੰ ਲਾਗੂ ਕਰਨਾ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਦੀ ਇੱਕ ਘਿਨੌਣੀ ਸਾਜ਼ਿਸ਼ ਹੈ।