ਨਗਰ ਨਿਗਮ ਚੋਣਾਂ 'ਚ ਜੇਤੂ ਕੌਂਸਲਰਾਂ ਨੂੰ ਐਸ ਡੀ ਐਮ ਨੇ ਚੁਕਵਾਈ ਸਹੁੰ - ਰਾਏਕੋਟ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ
🎬 Watch Now: Feature Video
ਲੁਧਿਆਣਾ : ਰਾਏਕੋਟ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ ਕੌਂਸਲ ਦੇ ਮੀਟਿੰਗ ਹਾਲ ਵਿੱਚ ਐਸ ਡੀ ਐਮ ਚੋਣਕਾਰ ਅਧਿਕਾਰੀ ਡਾ ਹਿਮਾਂਸ਼ੂ ਗੁਪਤਾ ਦੀ ਦੇਖ ਰੇਖ ਹੇਠ ਕਰਵਾਈ ਗਈ। ਇਸ ਮੌਕੇ ਐਸ ਡੀ ਐਮ ਡਾ ਹਿਮਾਂਸ਼ੂ ਗੁਪਤਾ ਵੱਲੋਂ ਚੁਣੇ ਗਏ ਸਮੂਹ ਕਾਂਗਰਸੀ ਕੌਂਸਲਰਾਂ ਨੂੰ ਅਹੁਦੇ ਦੀ ਸੌਂਹ ਚੁਕਾਈ ਗਈ, ਜਿਸ ਉਪਰੰਤ ਕੌਂਸਲਰਾਂ ਵੱਲੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ।ਜਿਸ ਦੌਰਾਨ ਸਮੂਹ 15 ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਸੁਦਰਸ਼ਨ ਕੁਮਾਰ ਜੋਸ਼ੀ ਨੂੰ ਪ੍ਰਧਾਨ ਅਤੇ ਸ੍ਰੀਮਤੀ ਰਣਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਪ੍ਰਧਾਨ ਸੁਦਰਸ਼ਨ ਜੋਸ਼ੀ ਨੇ ਸ਼ਹਿਰ ਵਾਸੀਆਂ ਅਤੇ ਸਾਥੀ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਪੂਰਾ ਕਰਨਗੇ ਅਤੇ ਡਾ. ਅਮਰ ਸਿੰਘ ਅਤੇ ਕਾਮਿਲ ਬੋਪਾਰਾਏ ਦੀ ਅਗਵਾਈ ਵਿੱਚ ਸ਼ਹਿਰ ਦੀ ਨੁਹਾਰ ਬਦਲਣ ਲਈ ਯਤਨਸ਼ੀਲ ਰਹਿਣਗੇ।
TAGGED:
ਲੁਧਿਆਣਾ