ਰਾਏਕੋਟ ਪੁਲਿਸ ਨੇ ਕਾਰ ਚਾਲਕ ਨੂੰ ਹੈਰੋਇਨ ਸਮੇਤ ਕੀਤਾ ਕਾਬੂ - ਪੁਲਿਸ ਚੌਕੀ ਲੋਹਟਬੱਦੀ
🎬 Watch Now: Feature Video
ਲੁਧਿਆਣਾ: ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਰਾਏਕੋਟ ਸਦਰ ਪੁਲਿਸ ਥਾਣੇ ਅਧੀਨ ਪੈਂਦੀ ਪੁਲਿਸ ਚੌਕੀ ਲੋਹਟਬੱਦੀ ਵੱਲੋਂ ਇਕ ਕਾਰ ਚਾਲਕ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਲੋਹਟਬੱਦੀ ਦੇ ਇੰਚਾਰਜ ਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਉਰਫ ਇੰਦਰ ਵਾਸੀ ਲੀਲਾਂ ਮੇਘ ਸਿੰਘ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ। ਚੌਕੀ ਇੰਚਾਰਜ ਨੇ ਦੱਸਿਆ ਕਿ ਇਸ ਸੰਬੰਧ ਵਿਚ ਉਕਤ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਅਤੇ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ।