ਪਟਿਆਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਰੋਕੀਆਂ ਰੇਲ ਗੱਡੀਆਂ - ਖੇਤੀ ਕਾਨੂੰਨਾਂ ਦਾ ਵਿਰੋਧ
🎬 Watch Now: Feature Video
ਪਟਿਆਲਾ: ਕਿਸਾਨ ਸੰਯੁਕਤ ਮੋਰਚੇ ਦੇ ਦੇਸ਼ ਵਿਆਪੀ ਰੇਲ ਰੋਕੋ ਮੁਹਿੰਮ ਤਹਿਤ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਕੀਤਾ। ਇਸ ਮੌਕੇ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕਿਸਾਨਾਂ ਨੇ ਆਪਣੇ ਨੇੜਲੇ ਰੇਲਵੇ ਸਟੇਸ਼ਨਾਂ 'ਤੇ ਰੇਲਗੱਡੀਆਂ ਰੋਕ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। ਪਟਿਆਲਾ ਵਿਖੇ ਕ੍ਰਾਂਤੀਕਾਰੀ ਕਿਸਾਨਾਂ ਵੱਲੋਂ ਪਟਿਆਲਾ ਦੇ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਔਰਤਾਂ, ਕਿਸਾਨਾਂ ਤੇ ਨੌਜਵਾਨਾਂ ਨੇ ਅੰਦੋਲਨ 'ਚ ਹਿੱਸਾ ਲਿਆ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਆਖਿਆ ਜਦੋਂ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਨਹੀਂ ਕਰੇਗੀ, ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਦਿੱਲੀ ਹਿੱਸਾ ਦੌਰਾਨ ਜਬਰਨ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਹੈ।