ਪੰਜਾਬ 'ਚ 24 ਘੰਟਿਆਂ 'ਚ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕਣਕ ਨੂੂੰ ਪਾਣੀ ਨਾ ਲਾਉਣ ਦੀ ਦਿੱਤੀ ਸਲਾਹ
🎬 Watch Now: Feature Video
ਪੰਜਾਬ ਵਿੱਚ ਮਾਰਚ ਮਹੀਨੇ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਮੀਂਹ ਪੈ ਰਹੇ ਹਨ ਤੇ ਠੰਢ ਮੁੜ ਤੋਂ ਵਧ ਰਹੀ ਹੈ। ਇਸ ਦੇ ਮੱਦੇਨਜ਼ਰ 24 ਘੰਟਿਆਂ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ ਪੈ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਆਈ ਐੱਮ ਟੀ ਤੋਂ ਮਿਲੀ ਫੋਰਕਾਸਟ ਰਿਪੋਰਟ ਦੇ ਮੁਤਾਬਕ ਆਉਣ ਵਾਲੇ 24 ਘੰਟਿਆਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੁੜ ਤੋਂ ਮੀਂਹ ਪੈਣ ਦੇ ਅਸਾਰ ਹਨ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਵੀ 30-40 ਕਿਲੋਮੀਟਰ ਪ੍ਰਤੀ ਘੰਟੇ ਦੇ ਹਿਸਾਬ ਨਾਲ ਚੱਲ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁੱਖੀ ਡਾ. ਪ੍ਰਭਜੋਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਦਲੇ ਮੌਸਮ ਕਾਰਨ ਪਾਰਾ ਹੇਠਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਨੁਕਸਾਨਦਾਈ ਸਾਬਤ ਹੋ ਸਕਦੀ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੂੰ ਪਾਣੀ ਨਾ ਲਾਉਣ ਦੀ ਸਲਾਹ ਦਿੱਤੀ ਗਈ ਹੈ।