ਸੂਬੇ ਭਰ 'ਚ ਮੀਂਹ, ਕਿਸਾਨਾਂ ਨੇ ਵਿਖਾਈ ਆਪਣੀ ਤਾਕਤ ! - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
🎬 Watch Now: Feature Video
ਮਾਨਸਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ 17 ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਧਰਨੇ ਦਿੱਤੇ ਜਾ ਰਹੇ ਨੇ ਅੱਜ ਕਿਸਾਨਾਂ ਵੱਲੋਂ ਬਾਰਿਸ਼ ਦੇ ਬਾਵਜੂਦ ਜ਼ਿਲ੍ਹਾ ਕਚਹਿਰੀ ਤੋਂ ਤਬਦੀਲ ਕਰ ਮਾਲ ਗੁਦਾਮ ਤੇ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਨੇ ਬਾਰਸ਼ ਦੇ ਦੌਰਾਨ ਹੀ ਸ਼ਹਿਰ ਦੇ ਵਿਚ ਰੋਸ ਮਾਰਚ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਕਿਸਾਨਾਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਰਥੀ ਵੀ ਫੂਕੀ ਗਈ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਉਦੋਂ ਤੱਕ ਕਿਸਾਨ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰੱਖਣਗੇ।
Last Updated : Jan 5, 2022, 8:17 PM IST