ਲੁਧਿਆਣਾ 'ਚ ਮੀਂਹ ਕਾਰਨ ਵੱਧੀ ਠੰਡ, ਮੀਂਹ ਤੇ ਗੜੇਮਾਰੀ ਨਾਲ ਫਸਲਾਂ ਹੋ ਸਕਦੀਆਂ ਖ਼ਰਾਬ
🎬 Watch Now: Feature Video
ਪੰਜਾਬ ਦੇ ਕਈ ਜ਼ਿਲ੍ਹਿਆ 'ਚ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਤੇ ਗੜੇਮਾਰੀ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਲੁਧਿਆਣਾ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਸਵੇਰ ਤੋਂ ਹੀ ਹਲਕੇ ਮੀਂਹ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਜਿਸ ਕਾਰਨ ਠੰਡ 'ਚ ਮੁੜ ਵਾਧਾ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ 48 ਘੰਟਿਆਂ ਦੇ ਦਰਮਿਆਨ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਉਨ੍ਹਾਂ ਗੜੇਮਾਰੀ ਪੈਣ ਦੀ ਵੀ ਸੰਭਾਵਨਾ ਪ੍ਰਗਟਾਈ ਸੀ। ਪੰਜਾਬ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਕਣਕ ਦਾ ਨੁਕਸਾਨ ਹੋਇਆ ਹੈ ਪਰ ਮੌਸਮ ਵਿਭਾਗ ਮੁਤਾਬਕ ਜੇਕਰ ਘੱਟ ਜਾਂ ਦਰਮਿਆਨੀ ਬਾਰਿਸ਼ ਹੁੰਦੀ ਹੈ ਤਾਂ ਇਸ ਦਾ ਫ਼ਸਲ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਵੱਲੋਂ ਮੀਂਹ ਦੇ ਦੌਰਾਨ ਕਿਸਾਨਾਂ ਨੂੰ ਫ਼ਸਲਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਕੀਟਨਾਸ਼ਕ ਦਵਾਈਆਂ ਤੇ ਛਿੜਕਾਅ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰੇਖ਼ਾਸ ਹੈ ਕਿ ਬੀਤੇ ਕਈ ਦਿਨਾਂ ਤੋਂ ਲਗਾਤਾਰ ਪਾਰਾ ਵੱਧ ਰਿਹਾ ਸੀ ਤੇ ਲੋਕਾਂ ਨੂੰ ਗਰਮੀ ਮਹਿਸੂਸ ਹੋਣ ਲੱਗ ਗਈ ਸੀ। ਹੁਣ ਵੈਸਟਰਨ ਡਿਸਟਰਬਸ ਤੋਂ ਬਾਅਦ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਤੇ ਲੋਕਾਂ ਨੂੰ ਮੁੜ ਠੰਡ ਦਾ ਅਹਿਸਾਸ ਹੋ ਰਿਹਾ ਹੈ।