ਇਨ੍ਹਾਂ ਦਿਨਾਂ 'ਚ ਪੈ ਰਿਹਾ ਮੀਂਹ ਫ਼ਸਲਾਂ ਲਈ ਫਾਇਦੇਮੰਦ
🎬 Watch Now: Feature Video
ਜਲੰਧਰ: ਪਿਛਲੇ ਤਿੰਨ ਤੋਂ ਚਾਰ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਹ ਮੀਂਹ ਕਿਸਾਨਾਂ ਦੀ ਫਸਲਾਂ ਲਈ ਕਿਹੋ ਜਿਹਾ ਹੈ ਇਸ ਉੱਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪੈ ਰਿਹਾ ਮੀਂਹ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਇੱਕ ਲੱਖ 70 ਹਜ਼ਾਰ ਰਕਬਾ ਹੈ ਜਿੱਥੇ ਕਣਕ ਦੀ ਖੇਤੀ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਕਣਕ ਦੀ ਖੇਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਆਲੂ ਦੀ ਖੇਤੀ ਕੀਤੀ ਜਾ ਰਹੀ ਹੈ ਅਤੇ ਹੋਰ ਫਸਲਾਂ ਦੀ ਖੇਤੀ ਕੀਤੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਲਈ ਇਨ੍ਹਾਂ ਦਿਨਾਂ ਵਿੱਚ ਪੈਣ ਵਾਲਾ ਮੀਂਹ ਬੇਹੱਦ ਲਾਹੇਵੰਦ ਹੈ।