ਸਰਕਾਰ ਦੇ ਦਾਅਵਿਆਂ ਦੀ ਫੂਕ ਕੱਢਦੀਆਂ ਤਸਵੀਰਾਂ - ਸਮੱਸਆ ਦੇ ਜਲਦ ਹੱਲ ਕਰਨ ਦੀ ਮੰਗ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਸੂਬਾ ਸਰਕਾਰ ਵੱਲੋਂ ਭਾਵੇਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਗਰਾਊਂਡ ‘ਤੇ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਫੂਕ ਨਿੱਕਲਦੀ ਵਿਖਾਈ ਦੇ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਪਏ ਥੋੜ੍ਹੇ ਮੀਂਹ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸੀਵਰੇਜ ਬੰਦ ਹੋਣ ਦੇ ਕਾਰਨ ਮੀਂਹ ਦਾ ਪਾਣੀ ਜਿੱਥੇ ਗਲੀਆਂ ਦੇ ਵਿੱਚ ਗੋਡੇ-ਗੋਡੇ ਖੜਾ ਵਿਖਾਈ ਦਿੱਤਾ ਉੱਥੇ ਹੀ ਮੀਂਹ ਦਾ ਇਹ ਪਾਣੀ ਲੋਕਾਂ ਦੇ ਘਰਾਂ ਵਿੱਚ ਵੀ ਵੜਿਆ ਦਿਖਾਈ ਦਿੱਤਾ। ਪਰੇਸ਼ਾਨ ਲੋਕਾਂ ਦੇ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਦੇ ਦਾਅਵਿਆਂ ਉੱਪਰ ਸਵਾਲ ਖੜ੍ਹੇ ਕੀਤੇ ਗਏ ਹਨ। ਲੋਕਾਂ ਦਾ ਕਹਿਣੈ ਕਿ ਸੀਵਰੇਜ ਸਹੀ ਨਾ ਹੋਣ ਕਾਰਨ ਗੰਦਾ ਪਾਣੀ ਉਨ੍ਹਾਂ ਦੀ ਰਸੋਈ ਤੱਕ ਪਹੁੰਚ ਗਿਆ ਹੈ। ਪਰੇਸ਼ਾਨ ਲੋਕਾਂ ਦੇ ਵੱਲੋਂ ਪ੍ਰਸ਼ਾਸਨ ਤੋਂ ਇਸ ਸਮੱਸਆ ਦੇ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।