ਬੀਰਮਪੁਰ 'ਚ ਮੀਂਹ ਨੇ ਮਚਾਇਆ ਕਹਿਰ - ਨਿਮਿਸ਼ਾ ਮਹਿਤਾ
🎬 Watch Now: Feature Video
ਹੁਸ਼ਿਆਰਪੁਰ :ਗੜ੍ਹਸ਼ੰਕਰ ਦੇ ਪਿੰਡ ਬੀਰਮਪੁਰ ਵਿਖੇ ਪਏ ਭਾਰੀ ਮੀਂਹ ਦੇ ਕਾਰਨ ਪਿੰਡ ਵਿੱਚ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਾਣੀ ਲੋਕਾਂ ਦੇ ਘਰਾਂ ਵਿੱਚ ਜਾ ਚੁੱਕਾ ਸੀ ਜਿਸਨੂੰ ਨਿਮਿਸ਼ਾ ਮਹਿਤਾ ਸਪੋਕਸਪਰਸਨ ਪੰਜਾਬ ਕਾਂਗਰਸ ਨੇ ਸਬੰਧਿਤ ਵਿਭਾਗ ਦੀ ਟੀਮ ਨੂੰ ਭੇਜ ਕੇ ਪਾਣੀ ਦੇ ਨਿਕਾਸ ਦੀ ਸਮੱਸਿਆ ਹਲ ਕਰਵਾਉਣ ਤੇ ਬਾਅਦ ਉਹ ਖੁੱਦ ਆਪ ਮੀਂਹ ਨਾਲ ਪ੍ਰਭਾਵਿਤ ਹੋਏ ਲੋਕਾਂ ਦਾ ਹਾਲ ਜਾਨਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਪਿੰਡ ਵਾਸੀਆਂ ਦੀ ਸਮੱਸਿਆ ਜਾਨਣ ਪਹੁੰਚੇ ਨਿਮਿਸ਼ਾ ਮਹਿਤਾ ਸਪੋਕਸਪਰਸਨ ਪੰਜਾਬ ਕਾਂਗਰਸ ਨੇ ਕਿਹਾ ਕਿ ਸੂਬੇ ਦੇ ਵਿੱਚ ਪੰਜਾਬ ਕਾਂਗਰਸ ਦੀ ਸਰਕਾਰ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਵੱਡੇ ਪੱਧਰ ਤੇ ਡਿਵੈਲਪਮੈਂਟ ਕਰਾਈ ਜਾਵੇਗੀ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।