ਡੀਜੀਪੀ ਦਿਨਕਰ ਗੁਪਤਾ ਦੇ ਹੱਕ 'ਚ ਨਿੱਤਰੇ ਰਾਜ ਕੁਮਾਰ ਵੇਰਕਾ

🎬 Watch Now: Feature Video

thumbnail

By

Published : Feb 22, 2020, 11:49 PM IST

ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਕਾਰੀਡੋਰ ਉੱਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਜਿਥੇ ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਵੱਖ-ਵੱਖ ਬਿਆਨਬਾਜ਼ੀ ਜਾਰੀ ਹੈ। ਉਥੇ ਅੰਮ੍ਰਿਤਸਰ ਤੋਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਡੀਜੀਪੀ ਦੇ ਹੱਕ ਵਿੱਚ ਨਿੱਤਰੇ। ਵੇਰਕਾ ਨੇ ਡੀਜੀਪੀ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਦਿਨਕਰ ਗੁਪਤਾ ਨੇ ਸਿੱਖਾਂ ਸੰਗਤਾਂ ਉੱਤੇ ਨਹੀਂ ਸਗੋਂ ਪਾਕਿਸਤਾਨ ਦੀ ਨਿਯਤ 'ਤੇ ਸ਼ੱਕ ਕੀਤਾ ਹੈ। ਉਨ੍ਹਾਂ ਕਿਹਾ ਡੀਜੀਪੀ ਆਪਣੇ ਬਿਆਨ ਰਾਹੀਂ ਇਹ ਕਹਿਣਾ ਚਾਹੁੰਦੇ ਸਨ ਕਿ ਭਾਰਤ ਤੋਂ ਪਾਕਿਸਤਾਨ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਉਥੇ ਦੇ ਕਈ ਆਗੂ ਭੜਕਾਉਣ ਤੇ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ਾਂ ਕਰਦੇ ਹਨ। ਵੇਰਕਾ ਨੇ ਆਖਿਆ ਕਿ ਵਿਰੋਧੀ ਧਿਰ ਇਸ ਨੂੰ ਜਾਣਬੁਝ ਕੇ ਗ਼ਲਤ ਢੰਗ ਨਾਲ ਪੇਸ਼ ਕਰ ਰਿਹਾ ਹੈ ਤੇ ਰਾਜਨੀਤਕ ਰੋਟੀਆਂ ਸੇਕ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.