ਰਾਜੋਆਣੇ ਦੀ ਚਿੱਠੀ ਨੇ ਪੰਥਕ ਹਲਕਿਆਂ 'ਚ ਲਿਆਂਦਾ ਭੂਚਾਲ - Congress
🎬 Watch Now: Feature Video
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਕੇਂਦਰੀ ਜੇਲ੍ਹ 'ਚ ਆਪਣੀ ਭੈਣ ਕਮਲਜੀਤ ਕੌਰ ਨਾਲ ਮਿਲਣੀ ਦੌਰਾਨ ਉਨ੍ਹਾਂ ਦੇ ਹੱਥ ਇੱਕ ਸੁਨੇਹਾ ਲੋਕ ਸਭਾ ਚੋਣਾਂ ਲਈ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸਿੱਖ ਸੰਗਤ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੱਕ 'ਚ ਨਿੱਤਰਨ ਦੀ ਅਪੀਲ ਕੀਤੀ ਹੈ।
ਜਦੋਂ ਕਿ ਦੂਜੇ ਪਾਸੇ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਬੇਅੰਤ ਸਿੰਘ ਨੇ ਪੰਜਾਬ ਦੀ ਅਮਨ ਸ਼ਾਂਤੀ ਲਈ ਆਪਣਾ ਪੁਰਜਾ-ਪੁਰਜਾ ਦੇਸ਼ ਦੀ ਖ਼ਾਤਰ ਕੁਰਬਾਨ ਕਰ ਦਿੱਤਾ ਪਰ ਆਈਐੱਸਆਈ ਅਤੇ ਅਜਿਹੀਆਂ ਕੁਝ ਤਾਕਤਾਂ ਹਨ, ਜੋ ਹਾਲੇ ਵੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।