ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ
🎬 Watch Now: Feature Video
ਤਰਨਤਾਰਨ: ਬੀਤੇ ਦਿਨੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਸ਼ੋਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਕਾਂਗਰਸ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਭਿੱਖੀਵਿੰਡ ਪੁੱਜੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖੀ, ਜਿਸ ਵਿੱਚ ਇਸ ਪਰਿਵਾਰ ਲਈ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਗੱਲ ਕਰਕੇ ਇਹ ਮੁੱਦਾ ਚੁੱਕਣਗੇ ਕਿ ਪਰਿਵਾਰ ਨੂੰ ਸਰਕਾਰੀ ਨੌਕਰੀ ਦੇ ਨਾਲ ਨਾਲ ਮਾਲੀ ਸਹਾਇਤਾ ਵੀ ਕੀਤੀ ਜਾਵੇ।