ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ
🎬 Watch Now: Feature Video
ਅੰਮ੍ਰਿਤਸਰ: ਰਾਜ ਸਭਾ ਮੈਂਬਰ ਸ਼ਵੇਤ ਮਲਿਕ (Rajya Sabha Member Shweta Malik) ਨੇ ਸ਼ਹਿਰ (City) ਦੇ ਰੇਲਵੇ ਸਟੇਸ਼ਨ (Railway station) ਦਾ ਜਾਇਜ਼ਾ ਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਵੀ ਹਾਜਰ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ (Amritsar) ਦੇ ਰੇਲਵੇ ਸਟੇਸ਼ਨ (Railway station) ਨੂੰ ਵਿਸ਼ਵ ਪੱਧਰੀ ਰੇਲਵੇ ਸਟੇਸ਼ਨ (World class railway station) ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮਰਹੂਮ ਅਰੁਣ ਜੇਤਲੀ (Arun Jaitley) ਨੇ ਇਸ ਰੇਲਵੇ ਸਟੇਸ਼ਨ (Railway station) ਦੇ ਲਈ 299 ਕਰੋੜ ਰੁਪਏ ਜਾਰੀ ਕੀਤੇ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ (Congress Government) ਨਹੀਂ ਚਾਹੁੰਦੀ ਕੀ ਪੰਜਾਬ ਦਾ ਵਿਕਾਸ ਹੋ ਸਕੇ।