ਹੁਸੈਣੀਵਾਲਾ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋਏ ਰਮਿੰਦਰ ਸਿੰਘ ਆਵਲਾ - ਹੁਸੈਣੀਵਾਲਾ ਸ਼ਹੀਦੀ ਸਮਾਰਕ
🎬 Watch Now: Feature Video
ਪੰਜਾਬ ਵਿੱਚ ਹੋਣ ਵਾਲਿਆ ਜ਼ਿਮਨੀ ਚੋਣਾਂ ਨੂੰ ਲੈ ਕੇ ਜਲਾਲਾਬਾਦ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਰਮਿੰਦਰ ਸਿੰਘ ਆਵਲਾ ਨੇ ਹੁਸੈਣੀਵਾਲਾ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋ ਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਮਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ 112ਵੇਂ ਜਨਮ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਮਾਧੀ ਸਥਲ 'ਤੇ ਆਪਣੀ ਸ਼ਰਧਾ ਦੇ ਫੂਲ ਭੇਂਟ ਕੀਤੇ। ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਜਲਾਲਾਬਾਦ ਵਿੱਚ ਕੋਈ ਵਿਕਾਸ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਜਲਾਲਾਬਾਦ ਦੀ ਜਨਤਾ ਦਾ ਭਰੋਸਾ ਜਿੱਤ ਕੇ ਇਹ ਸੀਟ ਸੋਨੀਆ ਗਾਂਧੀ ਦੀ ਝੋਲੀ ਵਿੱਚ ਪਾਵਾਂਗਾ।