ਹਾਈ ਕਮਾਂਡ ਦੇ ਨਿਰਦੇਸ਼ਾਂ 'ਤੇ ਕਰ ਰਹੇ ਹਾਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ : ਖੇਡ ਮੰਤਰੀ - ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
🎬 Watch Now: Feature Video
ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀਰਵਾਰ ਨੂੰ ਪਾਈਟੈਕਸ ਮੇਲੇ ਵਿੱਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦਿੱਤੇ ਬਿਆਨ ਬਾਰੇ ਪੁੱਛਿਆ ਤਾਂ ਰਾਣਾ ਸੋਢੀ ਨੇ ਕਿਹਾ ਕਿ ਉਹ ਬਿੱਲ ਦਾ ਵਿਰੋਧ ਕਾਂਗਰਸ ਦੀ ਨੀਤੀ ਤੇ ਹਾਈ ਕਮਾਂਡ ਦੇ ਆਦੇਸ਼ ਮੁਤਾਬਿਕ ਕਰ ਰਹੇ ਹਨ। ਇਸ ਦੇ ਨਾਲ ਹੀ ਜਦੋਂ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤ ਦੀ ਘੱਟ ਗਿਣਤੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿੱਚ ਘੱਟ ਲੋਕਾਂ ਦਾ ਦਰਸ਼ਨ ਕਰਨ ਜਾਣ ਦਾ ਕਾਰਨ ਲੋਕਾਂ ਵਿੱਚ ਅਜੇ ਜਾਗਰੂਕਤਾ ਨਹੀਂ ਹੋਈ ਹੈ ਤੇ ਟੂਰਿਜ਼ਮ ਡਿਪਾਰਟਮੈਂਟ ਇਸ ਵੱਲ ਖ਼ਾਸ ਧਿਆਨ ਦੇ ਰਿਹਾ ਹੈ।