ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਨੂੰ ਗੁਮਰਾਹ ਨਾ ਕਰੇ ਅਕਾਲੀ ਦਲ: ਬ੍ਰਹਮਪੁਰਾ
🎬 Watch Now: Feature Video
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਦੇ ਵਿੱਚ ਸੈਕਟਰ 15 ਸਥਿਤ ਟੋਨਾ ਦੇ ਨਿਵਾਸ ਸਥਾਨ ਵਿਖੇ ਕੋਰ ਕਮੇਟੀ ਦੀ ਬੈਠਕ ਕੀਤੀ ਗਈ, ਜਿਸ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੁਖਦੇਵ ਢੀਂਡਸਾ ਨਾਲ ਵੱਖ-ਵੱਖ ਮੀਟਿੰਗਾਂ ਹੋ ਚੁੱਕੀਆਂ ਹਨ ਤੇ ਜਲਦ ਹੀ ਨਵਾਂ ਸਿਆਸੀ ਗੱਠਜੋੜ ਹੋ ਸਕਦਾ ਹੈ। ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਕੇ ਅਕਾਲੀ ਦਲ ਦੋਗਲੀ ਨੀਤੀ ਨਾ ਅਪਣਾਵੇ।