ਰਿਹਾਅ ਹੋ ਕੇ ਰਾਜਾਸਾਂਸੀ ਹਵਾਈ ਅੱਡੇ ਪੁੱਜੇ ਰਣਜੀਤ ਸਿੰਘ ਦਾ ਭਰਵਾਂ ਸਵਾਗਤ - Ranjit Singh, who was released
🎬 Watch Now: Feature Video
ਅੰਮ੍ਰਿਤਸਰ: ਸਿੰਘੂ ਬਾਰਡਰ ਵਿਖੇ ਕੁਝ ਗੁੰਡਾ ਅਨਸਰਾਂ ਵੱਲੋਂ ਮਹਿਲਾਵਾਂ ਅਤੇ ਹੋਰਨਾਂ ਅੰਦੋਲਨਕਾਰੀ ਕਿਸਾਨਾਂ ’ਤੇ ਹਮਲਾ ਕਰਨ ਵਾਲੇ ਲੋਕਾਂ ਵਿਰੁੱਧ ਢਾਲ ਬਣ ਖੜ੍ਹੇ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਆਏ। ਇਸ ਮੌਕੇ ਰਣਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕੀਤਾ ਗਿਆ।