ਸਰਬਤ ਦਾ ਭਲਾ ਟਰੱਸਟ ਵੱਲੋਂ 64 ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਿਆ ਰਾਸ਼ਨ - ਸਰਬਤ ਦਾ ਭਲਾ ਟਰੱਸਟ
🎬 Watch Now: Feature Video
ਫਿਰੋਜ਼ਪੁਰ : ਕੋਰੋਨਾ ਮਹਾਂਮਾਰੀ ਦੇ ਦੌਰ 'ਚ ਜਿਥੇ ਇੱਕ ਪਾਸੇ ਸਾਰੇ ਕਾਰੋਬਾਰ ਠੱਪ ਪਏ ਹਨ, ਉਥੇ ਹੀ ਦੂਜੇ ਪਾਸੇ ਜੋ ਲੋਕ ਦਿਵਿਆਂਗ ਤੇ ਬੇਸਹਾਰਾ ਲੋਕਾਂ ਨੂੰ ਵੀ ਕੋਰੋਨਾ ਦੀ ਮਾਰ ਝੱਲਣੀ ਪੈ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਦੌਰ 'ਚ ਸਰਬਤ ਦਾ ਭਲਾ ਟਰੱਸਟ ਵੱਲੋਂ ਫਿਰੋਜ਼ਪੁਰ ਵਿੱਚ 64 ਦਿਵਿਆਂਗ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡੀਆ ਗਿਆ। ਟਰੱਸਟ ਦੇ ਮੈਂਬਰਾਂ ਨੇ ਘਰ-ਘਰ ਜਾ ਕੇ ਲੋਕਾਂ ਦੀ ਮਦਦ ਕੀਤੀ। ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਸਰਬਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ 20 ਕਰੋੜ ਤੋਂ ਵਧ ਲਾਗਤ ਨਾਲ ਲੋਕਾਂ ਦੀ ਮਦਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐੱਸਪੀ ਸਿੰਘ ਓਬਰਾਏ ਦੇ ਕੋਰੋਨਾ ਪਾਜ਼ਟਿਵ ਆਉਣ 'ਤੇ ਉਨ੍ਹਾਂ ਦੇ ਜਲਦ ਸਿਹਯਾਬ ਹੋਂਣ ਪੱਖੋਂ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕੀਤੀ ਗਈ।