ਲੋਕਤੰਤਰ 'ਚ ਹਰੇਕ ਨੂੰ ਆਪਣੀਆਂ ਮੰਗਾਂ ਰੱਖਣ ਦਾ ਅਧਿਕਾਰ ਹੈ : ਡਿਪਟੀ ਕਮਿਸ਼ਨਰ - Ravidas community protest
🎬 Watch Now: Feature Video
ਦਿੱਲੀ 'ਚ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਿਰ ਢਾਉਣ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਰੂਪਨਗਰ ਵਿੱਚ ਬੰਦ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ ਤੇ ਪ੍ਰਸ਼ਾਸਨ ਵੱਲੋਂ ਬੰਦ ਦੌਰਾਨ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਬਾਰੇ ਡਿਪਟੀ ਕਮਿਸ਼ਨਰ ਡਾ. ਸੁਮਿਤ ਨੇ ਦੱਸਿਆ ਕਿ ਲੋਕਤੰਤਰ ਵਿੱਚ ਹਰੇਕ ਨੂੰ ਆਪਣੀਆਂ ਮੰਗਾਂ ਰੱਖਣ ਦਾ ਹੱਕ ਤੇ ਆਵਾਜ਼ ਚੁੱਕਣ ਦਾ ਪੂਰਾ ਅਧਿਕਾਰ ਹੈ।