ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਦਾ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਬਿਜਲੀ ਬੋਰਡ (Power board) ਦੇ ਕੱਚੇ ਮੁਲਾਜ਼ਮਾਂ ਵੱਲੋਂ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ (Government of Punjab) ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਉਹ ਲੰਬੇ ਸਮੇਂ ਤੋਂ ਬਿਜਲੀ ਬੋਰਡ (Power board) ਦੇ ਵਿੱਚ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ (Corona) ਕਾਲ ਤੋਂ ਬਾਅਦ ਹੁਣ ਤੱਕ ਉਨ੍ਹਾਂ ਨੂੰ ਇੱਕ ਵੀ ਤਨਖਾਹ ਨਹੀਂ ਦਿੱਤੀ ਗਈ। ਜਿਸ ਕਰਕੇ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਲ ਹੋ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ (Government) ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਸਰਕਾਰ (Government) ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ।