ਕੱਚੇ ਮੁਲਾਜ਼ਮਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ਼ ਖੋਲ੍ਹਿਆ ਮੋਰਚਾ
🎬 Watch Now: Feature Video
ਜਲੰਧਰ: ਮਿਡ ਡੇ ਮੀਲ ਦੇ ਦਫਤਰੀ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਮਿਡ ਡੇ ਮੀਲ ਵਰਕਰਾਂ ਨੇ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਦੀ ਜਲੰਧਰ ਵਿਖੇ ਰਿਹਾਇਸ਼ ਬਾਹਰ ਧਰਨਾ ਦਿੱਤਾ ਗਿਆ ਹੈ ਅਤੇ ਸਿੱਖਿਆ ਮੰਤਰੀ (Minister of Education) ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਦੀਵਾਲੀ ਤੋਂ ਬਾਅਦ ਪੱਕਾ ਧਰਨਾ ਲਗਾਉਣਗੇ।