ਪਦਮ ਸ੍ਰੀ ਪ੍ਰੋਫੈਸਰ ਕਰਤਾਰ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ

By

Published : Jan 16, 2022, 1:46 PM IST

thumbnail
ਸ੍ਰੀ ਫਤਿਹਗੜ੍ਹ ਸਾਹਿਬ: ਪਦਮਸ੍ਰੀ ਪ੍ਰੋਫੈਸਰ ਕਰਤਾਰ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਸੰਗੀਤ ਅਕੈਡਮੀ ਵੱਲੋਂ ਕਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪ੍ਰੋਫੈਸਰ ਕਰਤਾਰ ਸਿੰਘ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਰਾਣਾ ਕੰਵਰਪਾਲ ਸਿੰਘ ਪੁੱਜੇ। ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਵੱਖ ਵੱਖ ਬੁਲਾਰਿਆਂ ਵੱਲੋਂ ਇਸ ਮੌਕੇ ’ਤੇ ਬੋਲਦਿਆਂ ਪ੍ਰੋਫੈਸਰ ਕਰਤਾਰ ਸਿੰਘ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.