ਟੱਲੇਵਾਲ ਦੀ ਰਹਿਣ ਵਾਲੀ ਰੇਨੂੰ ਚੌਹਾਨ ਨੇ ਜਿੱਤਿਆ ਗੋਲਡ ਮੈਡਲ - ਆਪਣੀ ਧੀ 'ਤੇ ਮਾਣ ਹੈ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11712780-764-11712780-1620663653432.jpg)
ਜਲੰਧਰ: ਜ਼ਿਲ੍ਹਾ ਜਲੰਧਰ ਦੇ ਕਸਬਾ ਗੁਰਾਇਆ ਅਧੀਨ ਪੈਂਦੇ ਪਿੰਡ ਟੱਲੇਵਾਲ ਦੀ ਰਹਿਣ ਵਾਲੀ ਲੜਕੀ ਰੇਨੂੰ ਚੌਹਾਨ ਨੇ ਵਰਲਡ ਪਾਵਰ ਲਿਫਟਿੰਗ ਲੀਗ 'ਚ ਸੋਨੇ ਦਾ ਤਗਮਾ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਨੂੰ ਲੈਕੇ ਪਰਿਵਾਰ ਅਤੇ ਇਲਾਕੇ 'ਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਰੇਨੂੰ ਦੇ ਮਾਪਿਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਆਪਣੀ ਧੀ 'ਤੇ ਮਾਣ ਹੈ। ਇਸ ਦੇ ਨਾਲ ਹੀ ਰੇਨੂੰ ਦੇ ਕੋਚ ਦਾ ਕਹਿਣਾ ਰੇਨੂੰ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਲ ਹੋਇਆ ਹੈ। ਉਨ੍ਹਾਂ ਦਾ ਕਹਿਣਾ ਕਿ ਅੱਜ ਦੇ ਸਮੇਂ 'ਚ ਧੀਆਂ ਪੁੱਤਾਂ ਨਾਲੋਂ ਘੱਟ ਨਹੀਂ ਹੈ।