ਅੰਮ੍ਰਿਤਸਰ ਵਾਸੀਆਂ ਨੂੰ ਇੱਕ ਛੱਤ ਹੇਠਾਂ ਮਿਲਣਗੀਆਂ ਸਾਰੀਆਂ ਸਹੂਲਤਾਂ-ਓ.ਪੀ ਸੋਨੀ - facilities under one roof
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹਾ ਵਾਸੀਆਂ ਨੂੰ ਇੱਕ ਹੀ ਛੱਤ ਹੇਠ ਸਾਰੀਆਂ ਸਹੂਲਤਾਂ ਦੇਣ ਦੇ ਉਦੇਸ਼ ਨਾਲ 93 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਕੈਬਨਿਟ ਮੰਤਰੀ ਓਪੀ ਸੋਨੀ ਵਲੋਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਰੇਸ਼ਾਨੀਆਂ ਨਾ ਆਉਣ ਇਸ ਲਈ ਕੰਪਲੈਕਸ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਡੀਸੀ ਦਾ ਕਹਿਣਾ ਕਿ ਇਸ ਪ੍ਰਬੰਧਕੀ ਕੰਪਲੈਕਸ 'ਚ ਹੋਲੀ-ਹੋਲੀ ਸਾਰੇ ਵਿਭਾਗ ਤਬਦੀਲ ਕੀਤੇ ਜਾਣਗੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਕੰਮ ਕਰਵਾਉਣ ਲਈ ਅਸਾਨੀ ਹੋਵੇ।