ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਦੋਰਾਂਗਲ ਵਾਸੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ - Political feud
🎬 Watch Now: Feature Video
ਗੁਰਦਾਸਪੁਰ: ਦੋਰਾਂਗਲਾ ਬਲਾਕ ਦੇ ਲੋਕਾਂ ਨੇ ਸਿਆਸੀ ਰੰਜਿਸ਼ ਦੇ ਚੱਲਦੇ ਰਾਸ਼ਨ ਕਾਰਡ ਕੱਟੇ ਜਾਣ ਦੇ ਵਿਰੋਧ 'ਚ ਗੁਰਦਾਸਪੁਰ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਡੀ.ਸੀ. ਨੂੰ ਮੰਗ ਪੱਤਰ ਵੀ ਦਿੱਤਾ। ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਖ਼ੁਰਾਕ ਸਪਲਾਈ ਅਧਿਕਾਰੀ ਵੀ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ, ਜਦਕਿ ਰਾਸ਼ਨ ਕਾਰਡ ਤੋਂ ਬਿਨ੍ਹਾਂ ਉਹ ਸਰਕਾਰੀ ਸਹੂਲਤਾਂ ਦਾ ਲਾਭ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਦੇ ਚੱਲਦੇ 200 ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਡੀ.ਐੱਫ.ਐੱਸ.ਓ. ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਨੇ ਸਾਫ਼ ਕਿਹਾ ਕਿ ਬਿਨਾਂ ਸੱਤਾਧਾਰੀ ਪਾਰਟੀ ਦੇ ਲੀਡਰਾਂ ਦੀ ਇਜ਼ਾਜਤ ਤੋਂ ਰਾਸ਼ਨ ਕਾਰਡ ਨਹੀਂ ਬਣ ਸਕਦੇ।