ਕੇਵਲ ਸਿੰਘ ਢਿੱਲੋਂ ਨੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ - ਸਾਬਕਾ ਵਿਧਾਇਕ
🎬 Watch Now: Feature Video
ਬਰਨਾਲਾ: ਝੋਨੇ ਦੀ ਖ਼ਰੀਦ ਨੂੰ ਲੈ ਕੇ ਅੱਜ ਧਨੌਲਾ ਮੰਡੀ ਅਤੇ ਆਸਪਾਸ ਦੀ ਕਈ ਮੰਡੀਆਂ ਦਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਦੌਰਾ ਕੀਤਾ ਗਿਆ। ਉਹਨਾਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਅਤੇ ਆੜਤੀਆਂ ਦੀਆਂ ਮੁਸ਼ਕਿਲਾਂ ਪਰੇਸ਼ਾਨੀਆਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਧਨੌਲਾ ਮੰਡੀ ਛੋਟੀ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਆਉਂਦੀ ਹੈ, ਜਿਸ ਕਰਕੇ ਕਿਸਾਨਾਂ ਦੀ ਫ਼ਸਲ 24 ਘੰਟਿਆਂ ਵਿੱਚ ਵਿਕੇਗੀ ਅਤੇ 48 ਘੰਟੀਆਂ ਵਿੱਚ ਕਿਸਾਨਾਂ ਫ਼ਸਲ ਦੀ ਪੇਮੇਂਟ ਦੇ ਦਿੱਤੀ ਜਾਵੇਗੀ।ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਨੇਤਾ ਜੀਵਨ ਬਾਂਸਲ ਨੇ ਕਿਹਾ ਕਿ ਮੰਡੀ ਛੋਟੀ ਹੋਣ ਦੀਆਂ ਮੁਸ਼ਕਿਲਾਂ ਦਾ ਹੱਲ ਅੱਜ ਕੇਵਲ ਸਿੰਘ ਢਿੱਲੋਂ ਵੱਲੋਂ ਕਰਵਾਇਆ ਗਿਆ ਹੈ। ਇਸਤੋਂ ਇਲਾਵਾ ਸੀਜ਼ਨ ਦੌਰਾਨ ਟੁੱਟੀਆਂ ਸੜਕਾਂ ਦੀ ਸਮੱਸਿਆ ਦਾ ਹੱਲ ਵੀ ਕਰ ਦਿੱਤਾ ਗਿਆ ਹੈ।