ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਕਾਨੂੰਗੋ ਐਸੋਸੀਏਸ਼ਨ
🎬 Watch Now: Feature Video
ਫਿਰੋਜ਼ਪੁਰ : ਰੈਵਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਹੜਤਾਲ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਟਵਾਰ ਯੂਨੀਅਨ ਫਿਰੋਜ਼ਪੁਰ ਦੇ ਨਾਲ ਕਾਨੂੰਗੋ ਐਸੋਸੀਏਸ਼ਨ ਵੀ ਰੋਸ ਪ੍ਰਦਰਸ਼ਨ ਕਰ ਰਿਹਾ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬੇ 'ਚ 4700 ਦੇ ਕਰੀਬ ਪਟਵਾਰੀਆਂ ਦੀਆਂ ਪੋਸਟਾਂ ਖਾਲ੍ਹੀ ਹਨ, ਇਨ੍ਹਾਂ 'ਤੇ ਮਹਿਜ਼ 1900 ਦੇ ਕਰੀਬ ਪਟਵਾਰੀ ਕੰਮ ਕਰ ਰਹੇ । ਇਸ ਦੇ ਚਲਦੇ ਜਿਥੇ ਇੱਕ ਪਾਸੇ ਪਟਵਾਰੀਆਂ ਨੂੰ ਵਾਧੂ ਕੰਮ ਕਰਨਾ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ ਲੋਕਾਂ ਨੂੰ ਕਈ ਦਿੱਕਤਾਂ ਪੇਸ਼ ਆ ਰਹੀਆਂ ਹਨ। ਵਾਧੂ ਕਾਰਜਭਾਰ ਹੋਣ ਦੇ ਚਲਦੇ ਮੁਲਾਜ਼ਮ ਮਾਨਸਿਕ ਤਣਾਅ ਵਿੱਚ ਰਹਿੰਦ ਹਨ। ਉਨ੍ਹਾਂ ਆਖਿਆ ਕਿ ਉਹ ਇਸ ਸਬੰਧੀ ਕਈ ਵਾਰ ਪੰਜਾਬ ਸਰਕਾਰ ਦੇ ਸਾਹਮਣੇ ਆਪਣੀਆਂ ਮੰਗਾਂ ਰੱਖ ਚੁੱਕੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ ਰੋਸ ਪ੍ਰਦਰਸ਼ਨ ਹੋ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।