ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਵਿਰੁੱਧ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਪ੍ਰਦਰਸ਼ਨ - farmer against modi
🎬 Watch Now: Feature Video
ਫ਼ਤਿਹਗੜ੍ਹ ਸਾਹਿਬ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਪ੍ਰਧਾਨ ਦੇ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੋਈ ਸਮਝੌਤਾ ਕੀਤਾ ਗਿਆ। ਇਸ ਨਾਲ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਪ੍ਰਭਾਵਿਤ ਹੋਣਗੇ ਤੇ ਕਿਸਾਨ ਯੂਨੀਅਨ ਮੋਦੀ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਛੇੜੇਗੀ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣਨ ਵਾਲੀਆਂ ਚੀਜ਼ਾਂ, ਮੀਟ ਆਂਡਾ ਤੇ ਮੱਛੀ ਆਦਿ ਖ਼ਰੀਦ ਕੇ ਸਾਡੇ ਦੇਸ਼ ਵਿਚ ਵੇਚਣ ਦਾ ਮੋਦੀ ਵੱਲੋਂ ਟਰੰਪ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ, ਇਨ੍ਹਾਂ ਸਮਝੌਤਿਆਂ ਨਾਲ ਦੇਸ਼ ਵਿੱਚ ਕਿਸਾਨਾਂ ਦੇ ਸਹਾਇਕ ਧੰਦਿਆਂ ਤੇ ਹੋਰ ਕਾਰੋਬਾਰ ਪ੍ਰਭਾਵਿਤ ਹੋਣਗੇ।