ਡੀਏਪੀ ਖਾਦ ਦੀਆਂ ਕੀਮਤਾਂ 'ਚ ਵਾਧੇ ਨੇ ਕਿਸਾਨਾਂ ਦੀ ਕਮਰ ਤੋੜੀ : ਚੰਦੂਮਾਜਰਾ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀਆਂ ਕੀਮਤਾਂ ਵਿੱਤ ਕੀਤਾ ਗਿਆ ਭਾਰੀ ਵਾਧਾ ਕਿਸਾਨ ਭਰਾਵਾਂ ਦੀ ਕਮਰਤੋੜ ਕੇ ਰੱਖ ਦੇਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ। ਉਨ੍ਹਾਂ ਕਿਹਾ ਕਿ 40 ਫ਼ੀਸਦ ਵਾਧਾ ਕਰਨ ਦਾ ਮਤਲਬ ਕਰੀਬ 700 ਰੁ. ਪ੍ਰਤੀ ਬੋਰੀ ਵਾਧਾ ਹੋਵੇਗਾ। ਇਸ ਦੇ ਨਾਲ ਕਿਸਾਨ ਭਰਾਵਾਂ ਦੀ ਕਾਸ਼ਤੀ ਬਹੁਤ ਮਹਿੰਗੀ ਹੋ ਜਾਵੇਗੀ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੰਸਦ ਵਿਚ ਇਹ ਕਿਹਾ ਗਿਆ ਸੀ ਕਿ ਕਿਸਾਨੀ ਨੂੰ ਵਧੇਰੇ ਮਹਿੰਗਾ ਨਹੀਂ ਬਣਾਇਆ ਜਾਵੇਗਾ, ਪਰ ਇਸ ਦੇ ਉਲਟ ਡੀਏਪੀ ਖਾਦ ਦੀਆਂ ਕੀਮਤਾਂ ਨੂੰ ਵਧਾਉਣਾ ਕਿਸਾਨੀ ਨੂੰ ਨਜ਼ਰਅੰਦਾਜ਼ ਕਰਨ ਦੇ ਤੁਲ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਲੁੱਟਣ ਵਿਚ ਲੱਗੀ ਹੋਈ ਹੈ।ਚੰਦੂਮਾਜਰਾ ਨੇ ਸ਼ੰਕਾ ਜ਼ਾਹਰ ਕੀਤੀ ਕਿ ਜੇਕਰ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਦਾ ਫਾਇਦਾ ਉਠਾਉਂਦਿਆਂ ਇਹ ਅਰਾਜਕਤਾ ਦਾ ਮਾਹੌਲ ਪੈਦਾ ਕਰੇਗੀ ਤਾਂ ਅਮਨ ਕਾਨੂੰਨ ਦੀ ਸ਼ਾਂਤੀ ਭੰਗ ਹੋਵੇਗੀ।
Last Updated : May 9, 2021, 2:40 PM IST