ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਤੋਂ ਕਿਸਾਨ ਪਰੇਸ਼ਾਨ, ਸਰਕਾਰ ਨੂੰ ਪਾਈਆਂ ਲਾਹਨਤਾਂ
ਗੁਰਦਾਸਪੁਰ: ਭਾਰਤ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲਾਂ ਦੀਆਂ ਕੀਮਤਾਂ ਕਰਕੇ ਆਮ ਲੋਕ ਕਾਫੀ ਪ੍ਰੇਸ਼ਾਨ ਹਨ। ਵਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਕਿਸਾਨਾਂ ਲਈ ਵੀ ਇੱਕ ਵੱਡੀ ਪ੍ਰੇਸ਼ਾਨੀ ਖੜੀ ਕਰ ਦਿੱਤੀ ਹੈ ਕਿਉਂਕਿ ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਵਾਹਨ ਤੇਲ ਨਾਲ ਚਲਦੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕਰਜ਼ਈ ਕਿਸਾਨਾਂ ਦੀਆਂ ਡਿੱਕਤਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਤਰ੍ਹਾਂ ਨਾਲ ਮਹਿਗਾਈਂ ਆਏ ਦਿਨ ਵਧਦੀ ਜਾ ਰਹੀ ਹੈ, ਜਿਸ ਕਰਕੇ ਆਮ ਬੰਦੇ ਦਾ ਘਰ ਚਲਾਉਣਾ ਬਹੁਤ ਹੀ ਮੁਸ਼ਕਿਲ ਹੈ।