ਸੰਘਣੀ ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, 1 ਦੀ ਮੌਤ ਤੇ 2 ਜ਼ਖਮੀ - ਸੰਘਣੀ ਧੁੰਦ ਕਾਰਨ ਸੜਕ ਹਾਦਸਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ 'ਚ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਬਾਰੇ ਦੱਸਦੇ ਹੋਏ ਮੰਡੀ ਗੋਬਿੰਦਗੜ੍ਹ ਦੇ ਥਾਣਾ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੜਕ ਹਾਦਸੇ ਬਾਰੇ ਸੂਚਨਾ ਮਿਲੀ। ਰਾਹਗੀਰਾਂ ਮੁਤਾਬਕ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਰਹੰਦ ਵੱਲ ਨੂੰ ਜਾ ਰਹੇ ਸਨ। ਸੰਘਣੀ ਧੁੰਦ ਹੋਣ ਕਾਰਨ ਉਹ ਸੜਕ 'ਤੇ ਖੜ੍ਹੇ ਇੱਕ ਟਰੱਕ ਨਾਲ ਜਾ ਟਕਰਾਏ। ਤਿੰਨਾਂ ਨੌਜਵਾਨਾਂ ਚੋਂ ਇੱਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਹੋਰਨਾਂ ਦੋ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਇਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਪੁਲਿਸ ਵੱਲੋਂ ਮਾਮਲੇ 'ਤੇ ਕਾਰਵਾਈ ਜਾਰੀ ਹੈ।